Punjab CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ, 17 ਫਰਵਰੀ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਸਥਿਰ ਹੈ।
ਫੋਰਟਿਸ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰ ਕਿਹਾ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 16 ਫਰਵਰੀ 2026 ਨੂੰ ਰੁਟੀਨ ਮੈਡੀਕਲ ਜਾਂਚ ਲਈ ਫੋਰਟਿਸ ਹਸਪਤਾਲ ਮੋਹਾਲੀ ਪਹੁੰਚੇ। ਉਨ੍ਹਾਂ ਦਾ ਪੂਰਾ ਕਲੀਨਿਕਲ ਮੁਲਾਂਕਣ ਅਤੇ ਮਿਆਰੀ ਡਾਇਗਨੌਸਟਿਕ ਟੈਸਟ ਕੀਤੇ ਗਏ। ਸਾਰੇ ਜ਼ਰੂਰੀ ਪੈਰਾਮੀਟਰ ਸਥਿਰ ਹਨ ਅਤੇ ਆਮ ਸੀਮਾ ਦੇ ਅੰਦਰ ਹਨ। ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਗਰਾਨੀ ਅਤੇ ਸਪੋਰਟਿਵ ਕੇਅਰ ਲਈ ਭਰਤੀ ਕੀਤਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਇੱਕ ਬਹੁ-ਅਨੁਸ਼ਾਸਨੀ ਮੈਡੀਕਲ ਟੀਮ ਦੀ ਦੇਖ-ਰੇਖ ਹੇਠ ਹਨ।”
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਮਵਾਰ ਸ਼ਾਮ ਨੂੰ ਦੁਬਾਰਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਸੋਮਵਾਰ ਸਵੇਰੇ ਹੀ ਹਸਪਤਾਲ ਤੋਂ ਛੁੱਟੀ ਮਿਲੀ ਸੀ, ਜਿਸ ਤੋਂ ਬਾਅਦ ਉਹ ਸਿੱਧਾ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣ ਗਏ ਸਨ। ਰਿਪੋਰਟਾਂ ਮੁਤਾਬਕ, ਮੋਗਾ ਰੈਲੀ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਥਕਾਵਟ ਮਹਿਸੂਸ ਹੋਈ, ਜਿਸ ਕਾਰਨ ਰਾਤ 8 ਵਜੇ ਉਨ੍ਹਾਂ ਨੂੰ ਮੁੜ ਹਸਪਤਾਲ ਲਿਜਾਣਾ ਪਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























