Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ
ਲੁਧਿਆਣਾ, 20 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਹਨ। ਉਹ ਅੱਜ ਹਲਵਾਰਾ ਹਵਾਈ ਅੱਡੇ ਦਾ ਦੌਰਾ ਕਰਨਗੇ ਅਤੇ ਨਿਯਮਤ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਹਵਾਈ ਅੱਡੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣਾ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਰਹੀ ਹੈ। ਇਸ ਨਾਲ ਉਦਯੋਗਿਕ ਸ਼ਹਿਰ ਲੁਧਿਆਣਾ ਨੂੰ ਹਵਾਈ ਕਨੈਕਟਿਵਿਟੀ ਦੀ ਵੱਡੀ ਸਹੂਲਤ ਮਿਲੀ ਹੈ, ਇਸ ਨਾਲ ਉਦਯੋਗਿਕ ਸ਼ਹਿਰ ਨੂੰ ਵੱਡਾ ਲਾਭ ਹੋਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















