PUNJAB ਨਗਰ ਨਿਗਮ ਚੋਣਾਂ : ਅੱਜ ਲੁਧਿਆਣਾ ‘ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ, 44 ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੋਂ ਇਲਾਵਾਂ 49 ਵਾਰਡਾਂ ਦੀ ਜ਼ਿਮਨੀ ਚੋਣ ਲਈ ਸੂਬੇ ਭਰ ਵਿੱਚ ਚੋਣ ਮੈਦਾਨ ਪੁਰੀ ਤਰ੍ਹਾਂ ਭੱਖ ਗਿਆ ਹੈ। ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆ ਰਹੇ ਹਨ। ਇੱਥੇ ਮੁੱਖ ਮੰਤਰੀ ਮਾਨ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਵਾਰਡ ਨੰਬਰ 60 ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਬੱਸੀ ਲਈ ਚੋਣ ਪ੍ਰਚਾਰ ਕਰਨਗੇ। ਮਾਨ ਸਵੇਰੇ 11.30 ਵਜੇ ਆਰਤੀ ਚੌਂਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ ਜੋ ਘੁਮਾਰ ਮੰਡੀ ਤੱਕ ਜਾਰੀ ਰਹੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/