• Latest
  • Trending
Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

1 hour ago
National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

4 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

1 hour ago
Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

1 hour ago
Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

2 hours ago
Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

11 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

12 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

12 hours ago
Hindi News
English News
Wednesday, October 21, 2026
No Result
View All Result
22 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

October 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

– ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਲੀ ਹਵਾਈ ਅੱਡੇ ‘ਤੇ 3 ਘੰਟੇ ਰੋਕਿਆ ਗਿਆ, ਫਿਰ ਉੱਪਰੋਂ ਦਬਾਅ ਤਹਿਤ ਬੇਤੁਕਾ 50,000 ਰੁਪਏ ਦਾ ਚਲਾਨ ਕੱਟਿਆ ਗਿਆ: ਬਲਤੇਜ ਪੰਨੂ
– ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੂੰ 18 ਮਹੀਨੇ ਰੱਖਣ ਤੋਂ ਲੈ ਕੇ ਪੰਜਾਬ ਦਾ ਫੰਡ ਰੋਕਣ ਤੱਕ, ਕੇਂਦਰ ਨੇ ਹਰ ਮੌਕੇ ‘ਤੇ ਪੰਜਾਬ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਹੈ: ਬਲਤੇਜ ਪੰਨੂ
– ਮੋਦੀ ਸਰਕਾਰ ਨੂੰ ਡਰ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਨਿਵੇਸ਼ ਲੈ ਕੇ ਆਉਣਗੇ, ਇਸ ਲਈ ਉਨ੍ਹਾਂ ਨੂੰ ਵਿਦੇਸ਼ ਦੌਰੇ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ: ਬਲਤੇਜ ਪੰਨੂ
– ਮੋਦੀ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ ਜਾਂ ਇਸਦਾ ਕੋਈ ਅਜਿਹਾ ਮੁੱਖ ਮੰਤਰੀ ਹੋਵੇ ਜੋ ਆਪਣੇ ਲੋਕਾਂ ਲਈ ਕੰਮ ਕਰੇ: ਬਲਤੇਜ ਪੰਨੂ

ਅੰਮ੍ਰਿਤਸਰ, 21 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ-ਵਿਰੋਧੀ ਚਾਲਾਂ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਨੀਵਾਂ ਦਿਖਾਉਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦਿੰਦੇ। ਪੰਨੂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਤੋਂ ਵਾਪਸੀ ‘ਤੇ ਦਿੱਲੀ ਏਅਰਪੋਰਟ ਉੱਤੇ ਤਿੰਨ ਘੰਟੇ ਜਾਣ-ਬੁੱਝ ਕੇ ਰੋਕੀ ਰੱਖਿਆ ਗਿਆ ਅਤੇ ਉਸ ਤੋਂ ਬਾਅਦ 50,000 ਰੁਪਏ ਦਾ ਬੇਤੁਕਾ ਚਲਾਨ ਵੀ ਕੱਟ ਦਿੱਤਾ ਗਿਆ, ਜੋ ਕਿ ਪੰਜਾਬ ਦੀ ਹੋਂਦ ਤੇ ਸਨਮਾਨ ਉੱਤੇ ਸਿੱਧਾ ਹਮਲਾ ਹੈ।

ਬਲਤੇਜ ਪੰਨੂ ਨੇ ਕੇਂਦਰ ਸਰਕਾਰ ਦੀਆਂ ਪੰਜਾਬ-ਵਿਰੋਧੀ ਨੀਤੀਆਂ ਦੀ ਫ਼ਹਿਰਿਸਤ ਗਿਣਾਉਂਦਿਆਂ ਕਿਹਾ ਕਿ ਭਾਵੇਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਢ ਸਾਲ ਤੱਕ ਕਿਸਾਨਾਂ ਨੂੰ ਧੱਕੇ ਨਾਲ ਬਿਠਾ ਕੇ ਰੱਖਣਾ ਹੋਵੇ, ਭਾਵੇਂ ਪੰਜਾਬ ਦੇ ਹੱਕ ਦੇ ਫੰਡ ਰੋਕ ਕੇ ਰੱਖਣੇ ਹੋਣ, ਕੇਂਦਰ ਸਰਕਾਰ ਹਰ ਪੱਧਰ ‘ਤੇ ਪੰਜਾਬ ਦਾ ਗਲ਼ ਘੁੱਟਣ ਦੀ ਕੋਸ਼ਿਸ਼ ਕਰਦੀ ਰਹੀ ਹੈ।

ਪੰਨੂ ਨੇ ਕਿਹਾ ਕਿ ਹੁਣ ਤੱਕ ਘੱਟੋ-ਘੱਟ ਚਾਰ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਇਸ ਲਈ ਨਹੀਂ ਦਿੱਤੀ ਗਈ ਕਿਉਂਕਿ ਮੋਦੀ ਸਰਕਾਰ ਨੂੰ ਡਰ ਹੈ ਕਿ ਜੇ ਮੁੱਖ ਮੰਤਰੀ ਵਿਦੇਸ਼ ਗਏ ਤਾਂ ਉੱਥੋਂ ਨਿਵੇਸ਼ ਤੇ ਫੰਡ ਲੈ ਕੇ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਲੈ ਜਾਣਗੇ।

ਪੰਨੂ ਨੇ ਦੱਸਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੈਰਿਸ (ਫ਼ਰਾਂਸ) ਦੀ ਯਾਤਰਾ ਕੀਤੀ, ਜਿੱਥੇ ਉਹ ਵਿਸ਼ਵ ਦੇ ਦੂਜੇ ਸਭ ਤੋਂ ਵੱਡੇ ਫੂਡ ਫੈਸਟੀਵਲ ਵਿੱਚ ਪੰਜਾਬ ਦੇ ਮਸ਼ਹੂਰ ਰਾਜਮਾ ਤੇ ਚਿੱਟੇ ਛੋਲਿਆਂ ਵਰਗੇ ਪ੍ਰੋਡਕਟ ਲਾਂਚ ਕਰਨ ਗਏ ਸਨ, ਤਾਂ ਉੱਥੇ ਵੀ ਕੇਂਦਰ ਸਰਕਾਰ ਨੇ ਆਪਣੀ ਤੰਗ-ਨਜ਼ਰੀ ਦਾ ਸਬੂਤ ਦਿੱਤਾ। ਮਾਣਯੋਗ ਹਾਈ ਕੋਰਟ ਨੇ ਸਪੱਸ਼ਟ ਹੁਕਮ ਦਿੱਤੇ ਸਨ ਕਿ ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦਾ ਬਣਦਾ ਪ੍ਰੋਟੋਕੋਲ ਦਿੱਤਾ ਜਾਵੇ, ਪਰ ਕੇਂਦਰ ਦੀ ਬਦਨੀਅਤੀ ਦੇਖੋ ਕਿ ਪੈਰਿਸ ਵਿੱਚ ਕੌਂਸਲੇਟ ਜਨਰਲ ਤੱਕ ਮੁੱਖ ਮੰਤਰੀ ਸਾਹਿਬ ਨੂੰ ਮਿਲਣ ਨਹੀਂ ਆਇਆ।

ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਖਿੱਝ ਤੇ ਜ਼ਲਾਲਤ ਇੱਥੇ ਹੀ ਨਹੀਂ ਰੁਕੀ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਪੈਰਿਸ ਤੋਂ ਵਾਪਸ ਆ ਕੇ ਦਿੱਲੀ ਏਅਰਪੋਰਟ ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਜਾਣ-ਬੁੱਝ ਕੇ ਤਿੰਨ ਘੰਟੇ ਰੋਕ ਕੇ ਰੱਖਿਆ ਗਿਆ। ਬਹਾਨੇਬਾਜ਼ੀ ਇਹ ਕੀਤੀ ਗਈ ਕਿ “ਤੁਹਾਡਾ ਸਮਾਨ ਅਜੇ ਆ ਰਿਹਾ ਹੈ”, “ਤੁਹਾਡਾ ਸਮਾਨ ਅਜੇ ਚੈੱਕ ਕੀਤਾ ਜਾ ਰਿਹਾ ਹੈ” ਜਿਹੜੀ ਕਿ ਸਰਾਸਰ ਝੂਠ ਤੇ ਪੰਜਾਬ ਦੀ ਤੌਹੀਨ ਹੈ।

ਪੰਨੂ ਨੇ ਦੱਸਿਆ ਕਿ ਤਿੰਨ ਘੰਟਿਆਂ ਬਾਅਦ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣ ਦਿੱਤਾ ਗਿਆ ਤੇ ਸਮਾਨ ਗੱਡੀ ਵਿੱਚ ਰੱਖ ਕੇ ਜਾਣ ਲੱਗੇ ਤਾਂ ਉਸੇ ਸਮੇਂ ਅਫ਼ਸਰ ਪਿੱਛੇ ਦੌੜ ਕੇ ਆਏ ਅਤੇ ਕਿਹਾ ਕਿ ਉਨ੍ਹਾਂ ਉੱਤੇ “ਉੱਪਰੋਂ ਬਹੁਤ ਪ੍ਰੈਸ਼ਰ” ਹੈ ਤੇ 50,000 ਰੁਪਏ ਦਾ ਚਲਾਨ ਕੱਟ ਦਿੱਤਾ ਗਿਆ। ਇਹ ਗੱਲ ਖ਼ੁਦ ਅਫ਼ਸਰਾਂ ਨੇ ਮੰਨੀ ਕਿ ਉਨ੍ਹਾਂ ਉੱਤੇ ਦਬਾਅ ਹੈ, ਜੋ ਸਾਬਤ ਕਰਦਾ ਹੈ ਕਿ ਇਹ ਸਭ ਕੁਝ ਉੱਪਰੋਂ ਆਏ ਹੁਕਮਾਂ ਤਹਿਤ ਕੀਤਾ ਗਿਆ।

ਬਲਤੇਜ ਪੰਨੂ ਨੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਕੀ ਅੱਜ ਤੱਕ ਭਾਰਤ ਦੇ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਏਅਰਪੋਰਟ ‘ਤੇ ਤਿੰਨ ਘੰਟੇ ਰੋਕੀ ਰੱਖਿਆ ਗਿਆ ਹੈ? ਕੀ ਅੱਜ ਤੱਕ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ 50,000 ਰੁਪਏ ਦਾ ਚਲਾਨ ਕੱਟ ਕੇ ਜ਼ਲੀਲ ਕੀਤਾ ਗਿਆ ਹੈ ? ਇਹ ਸਿਰਫ਼ ਤੇ ਸਿਰਫ਼ ਇਸ ਕਰਕੇ ਹੋ ਰਿਹਾ ਹੈ ਕਿ ਭਗਵੰਤ ਮਾਨ ਪੰਜਾਬੀ ਹਨ, ਪੰਜਾਬ ਦੇ ਮੁੱਖ ਮੰਤਰੀ ਹਨ ਤੇ ਪੰਜਾਬ ਦੀ ਬਿਹਤਰੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।

ਪੰਨੂ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਤਰੱਕੀ ਤੋਂ ਖ਼ੌਫ਼ਜ਼ਦਾ ਹੈ। ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਕਿਸੇ ਵੀ ਮਾਮਲੇ ਵਿੱਚ ਤਰੱਕੀ ਕਰੇ, ਪੰਜਾਬ ਦਾ ਭਲਾ ਸੋਚਣ ਵਾਲਾ ਕੋਈ ਮੁੱਖ ਮੰਤਰੀ ਪੰਜਾਬੀਆਂ ਨੂੰ ਮਿਲੇ। ਕੇਂਦਰ ਸਰਕਾਰ ਹਰ ਤਰ੍ਹਾਂ ਦੇ ਅੜਿੱਕੇ ਡਾਹ ਰਹੀ ਹੈ, ਹਰ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ, ਪਰ ਪੰਜਾਬ ਦੀ ਜ਼ਮੀਰ ਨੂੰ ਕੋਈ ਦਬਾ ਨਹੀਂ ਸਕਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

by Ranjit Singh
October 21, 2026
0

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਅਕਤੂਬਰ ਮਹੀਨਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ...

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
October 21, 2026
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
October 21, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

by Ranjit Singh
October 21, 2026
0

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਅਕਤੂਬਰ ਮਹੀਨਾ...

Most Popular

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

by Navjot
1 week ago
0

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ ਕੇਲੋਂਗ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 