Punjab CM ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਅਹਿਮ ਬੈਠਕ ਜਾਰੀ
– ਇਨ੍ਹਾਂ ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਅਹਿਮ ਬੈਠਕ ਜਾਰੀ ਹੈ। ਇਹ ਕੈਬਨਿਟ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋ ਰਹੀ ਹੈ। ਇਸ ਬੈਠਕ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕੱਲ੍ਹ 15 ਅਗਸਤ ਨੂੰ ਆਜ਼ਾਦੀ ਦਿਹਾੜਾ ਹੈ ਅਤੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਕੋਈ ਨਵਾਂ ਐਲਾਨ ਕੀਤਾ ਜਾ ਸਕਦਾ ਹੈ

ਇਹ ਵੀ ਜਾਣਕਾਰੀ ਮਿਲੀ ਹੈ ਕਿ ਸਰਕਾਰ ਵਿਕਾਸ ਕਾਰਜਾਂ ਲਈ ਕਈ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਸਕਦੀ ਹੈ ਅੱਜ ਦੀ ਕੈਬਿਨੇਟ ਮੀਟਿੰਗ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਤੋਂ ਬਾਅਦ ਪਹਿਲੀ ਮੀਟਿੰਗ ਹੈ ਇਸ ਲਈ ਇਸ ਸੰਬੰਧੀ ਫੀਡਬੈਕ ਵੀ ਲਈ ਜਾਵੇਗੀ। ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਬੈਠਕ ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























