ਪੰਜਾਬ CM ਮਾਨ ਨੇ ਸੱਦੀ High Level ਮੀਟਿੰਗ
– ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ, 11 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab CM) ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਿਸ ਤੋਂ ਬਾਅਦ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਲਈ ਰਵਾਨਾ ਹੋ ਗਏ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਪਹੁੰਚਦੇ ਹੀ ਹੜ੍ਹ ਰਾਹਤ ਕਾਰਜਾਂ ਬਾਰੇ ਪੂਰੀ ਜਾਣਕਾਰੀ ਮੰਗੀ। ਇਸ ਦੇ ਨਾਲ ਹੀ ਹੜ੍ਹ ਰਾਹਤ ਕਾਰਜਾਂ ਸਬੰਧੀ ਕੱਲ੍ਹ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਸਕੱਤਰ ਮੌਜੂਦ ਰਹਿਣਗੇ ਅਤੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਸਾਰੇ ਅਧਿਕਾਰੀ ਰਾਹਤ ਕਾਰਜਾਂ ਬਾਰੇ ਜਾਣਕਾਰੀ ਦੇਣਗੇ। ਪਾਣੀ ਘੱਟਣ ਤੋਂ ਬਾਅਦ ਸਫਾਈ ਅਤੇ ਹੋਰ ਰਾਹਤ ਕਾਰਜਾਂ ਦੀ ਯੋਜਨਾ ਦਾ ਨਿਰੀਖਣ ਵੀ ਕੀਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਇਸ ਸੰਬੰਧੀ ਟਵੀਟ ਕਰ ਕੇ ਕਿਹਾ ਕਿ “ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕਰਾਂਗਾ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚ ਕੇ ਮੀਟਿੰਗ ‘ਚ ਹਿੱਸਾ ਲੈਣਗੇ। ਮੀਟਿੰਗ ‘ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























