Punjab CM ਭਗਵੰਤ ਮਾਨ ਨੇ ਮਥੁਰਾ ਕਿਸ਼ਤੀ ਹਾਦਸੇ ‘ਤੇ ਜਤਾਇਆ ਦੁੱਖ
– ਯਮੁਨਾ ਨਦੀ ਵਿੱਚ ਕਿਸ਼ਤੀ ਪਲਟਨ ਨਾਲ ਪੰਜਾਬ ਦੇ 10 ਸੈਲਾਨੀਆਂ ਦੀ ਹੋਈ ਮੌਤ
ਚੰਡੀਗੜ੍ਹ ,10 ਅਪ੍ਰੈਲ (ਵਿਸ਼ਵ ਵਾਰਤਾ) : ਮਥੁਰਾ ਦੇ ਵ੍ਰਿੰਦਾਵਨ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਕੇਸੀ ਘਾਟ ‘ਤੇ ਸੈਲਾਨੀਆਂ ਨਾਲ ਭਰੀ ਇੱਕ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ। ਹਾਦਸੇ ਵਿੱਚ 10 ਸੈਲਾਨੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਨ੍ਹਾਂ ਵਿੱਚ 6 ਮਹਿਲਾਵਾਂ ਅਤੇ 4 ਪੁਰਸ਼ ਹਨ। ਸਟੀਮਰ ਵਿੱਚ ਸਵਾਰ ਸਾਰੇ ਸੈਲਾਨੀ ਪੰਜਾਬ ਦੇ ਜਗਰਾਓਂ (ਲੁਧਿਆਣਾ) ਤੋਂ ਘੁੰਮਣ ਆਏ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ “ਅੱਜ ਜਗਰਾਂਓ ਸ਼ਹਿਰ ਦੇ ਵਸਨੀਕ 32 ਵਿਅਕਤੀਆਂ ਨੂੰ ਵਰਿੰਦਾਵਨ ਦੇ ਦਰਸ਼ਨਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਮਥੁਰਾ ਦੇ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ, ਬਹੁਤ ਦੁੱਖ ਨਾਲ ਦੱਸਣਾ ਪੈ ਰਿਹਾ ਹੈ ਕੁੱਝ ਸ਼ਰਧਾਲੂਆਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ, ਮੈਂ ਉੱਤਰ ਪ੍ਰਦੇਸ਼ ਸਰਕਾਰ ਨਾਲ ਸੰਪਰਕ ਵਿੱਚ ਹਾਂ..ਬਾਕੀ ਡਿਟੇਲ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























