PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11ਜਨਵਰੀ(ਵਿਸ਼ਵ ਵਾਰਤਾ) ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇਰ ਰਾਤ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਗੁਰਪ੍ਰੀਤ ਗੋਗੀ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆ ਲਿਖਿਆ ” ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ “
https://www.facebook.com/share/p/1A71rCTcgd/?mibextid=wwXIfr
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/