Punjab ਅੱਜ ਫਾਜ਼ਿਲਕਾ ਦੌਰੇ ‘ਤੇ ਮੁੱਖ ਮੰਤਰੀ ਮਾਨ, ਦੇਣਗੇ ਵੱਡੀ ਸੌਗਾਤ
– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Punjab) ਅੱਜ (5 ਦਸੰਬਰ) ਫਾਜ਼ਿਲਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਰਕਾਰੀ ਕਾਲਜ ਸੁਖਚੈਨ ਸਿੰਘ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਅਬੋਹਰ ਵਿੱਚ ਵਾਟਰ ਵਰਕਸ ਸਮੇਤ ਹੋਰ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਪੂਰੇ ਸ਼ਹਿਰ ਦੇ ਲੋਕਾਂ ਨੂੰ ਹਰ ਰੋਜ਼ ਪੀਣ ਵਾਲਾ ਸ਼ੁੱਧ ਪਾਣੀ ਮਿਲ ਸਕੇਗਾ। ਇਸ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/