Punjab ਦੇ CM ਨੇ ਦੁਸਹਿਰੇ ਦੇ ਤਿਉਹਾਰ ਦੀ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 2 ਅਕਤੂਬਰ 2025 (ਵਿਸ਼ਵ ਵਾਰਤਾ) – ਪੂਰੇ ਦੇਸ਼ ਸਮੇਤ ਪੰਜਾਬ (Punjab) ‘ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ, “ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਇਸ ਤਿਉਹਾਰ ਮੌਕੇ ਆਪਣੇ ਅੰਦਰੋਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਕੇ ਨੇਕ ਵਿਚਾਰਾਂ ਨੂੰ ਉਜਾਗਰ ਕਰੀਏ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























