Punjab : ਸੀਐਮ ਮਾਨ ਦੀ ਸਿਹਤ ਬਾਰੇ ਡਾਕਟਰਾਂ ਦਾ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕੁੱਝ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ 5 ਸਤੰਬਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਮੋਹਾਲੀ ਦੇ ਡਾਕਟਰਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਮਹੱਤਵਪੂਰਨ ਮਾਪਦੰਡ (parameters) ਸਥਿਰ ਹਨ। ਉਹ ਦਿਨ ਭਰ ਸਰਗਰਮ ਰਹੇ ਹਨ ਅਤੇ ਕਈ ਮੀਟਿੰਗਾਂ ਵਿੱਚ ਰੁੱਝੇ ਰਹੇ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























