• Latest
  • Trending
PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

2 years ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

5 minutes ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

6 minutes ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

8 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

28 minutes ago
Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

52 minutes ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

1 hour ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

3 hours ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

4 hours ago
Hindi News
English News
Sunday, October 4, 2026
No Result
View All Result
33 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ

March 2, 2025
in ਹੁਸਿਆਰਪੁਰ, ਖਬਰਾਂ, ਪੰਜਾਬ
PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

  • ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ
  • ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ
  • ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।

ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ ‘ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਆਮ ਜਨਤਾ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ PUNJAB POLICE ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਨਵੇਂ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਹੱਤਵਪੂਰਨ ਮੌਕਾ ਹੈ ਕਿਉਂਕਿ ਉਹ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਫੋਰਸ ਵਿੱਚ ਨਵੇਂ ਸ਼ਾਮਲ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਇਸ ਦੀ ਸਪਲਾਈ ਨੂੰ ਰੋਕਣ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਫੋਰਸ ਨੂੰ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਇੰਨਾ ਮਜ਼ਬੂਤ ​​ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉਗੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬੀਆਂ ਵੱਲੋਂ ਪਿਆਰ, ਸਦਭਾਵਨਾ ਅਤੇ ਸ਼ਾਂਤੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲਿਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਜਲਦੀ ਹੀ ਕੈਬਨਿਟ ਵੱਲੋਂ ਲੋੜੀਂਦੀ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ ਤਾਂ ਜੋ ਅਪਰਾਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਿੱਝਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਦੇ ਖ਼ਤਰੇ ਵਾਲੇ 4200 ਕਿਲੋਮੀਟਰ ਹਾਈਵੇਅ ‘ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਨਿਰਧਾਰਤ ਖੇਤਰਾਂ ਵਿਚ ਗਸ਼ਤ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਕੰਮ ਕਰਦੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਾਰਤ ਦੀ ਸੰਸਦ ਵਿਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ।

Punjab CM

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 155 ਏਕੜ ਵਿੱਚ ਫੈਲਿਆ ਜਹਾਨ ਖੇਲਾ ਕੈਂਪਸ ਅਤਿ ਆਧੁਨਿਕ ਸਿਖਲਾਈ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਦੂਜੇ ਰਾਜਾਂ ਦੀਆਂ ਫੋਰਸਾਂ ਇੱਥੇ ਪੁਲਿਸ ਸਿਖਲਾਈ ਲੈਣ ਲਈ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪਰਾਧ ਦਾ ਢੰਗ ਬਦਲ ਗਿਆ ਹੈ, ਇਸ ਲਈ ਪੰਜਾਬ ਪੁਲਿਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ, ਜਿਸ ਲਈ ਇੱਥੇ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

Tags: BREAKING NEWSHoshiarpur NewsLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
October 4, 2026
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

by Navjot
October 4, 2026
0

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ ਆਈਜ਼ੌਲ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 4, 2026
0

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ 'Om' 20 ਨਵੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 4 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਰਾਜਕੁਮਾਰ ਪੇਰੀਆਸਾਮੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 4, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
October 4, 2026
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

Most Popular

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

by Ranjit Singh
2 weeks ago
0

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ - ਮਹਿਲਾ ਹਾਕੀ ਟੀਮ ਦੀ 19-0 ਨਾਲ ਵੱਡੀ ਜਿੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 