Punjab CM ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਨਤਮਸਤਕ
- ਦੋ ਰੋਜ਼ਾ ਨੰਗਲ ਦੌਰੇ ‘ਤੇ ਹਨ ਮੁੱਖ ਮੰਤਰੀ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੰਗਲ ਦੇ ਦੋ ਰੋਜ਼ਾ ਦੌਰੇ ‘ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਸਮੇਤ ਪਰਿਵਾਰ ਬੀਤੀ ਦੇਰ ਸ਼ਾਮ ਨੰਗਲ ਪਹੁੰਚੇ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾਂ ਇੰਤਜਾਮ ਬੀਬੀਐੱਮਬੀ ਦੇ ਸਤਲੁਜ ਸਦਨ ਵਿਸ਼ਰਾਮ ਘਰ ਵਿੱਚ ਕੀਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਅੱਜ ਸਮੇਤ ਪਰਿਵਾਰ ਅੱਜ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/