Punjab CM ਮਾਨ ਨੂੰ ਮਿਲਣ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ
ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab CM) ਦੇ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਖਰਾਬ ਹੋਣ ਕਾਰਨ 3 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਉਨ੍ਹਾਂ ਦੀ ਸਿਹਤ ਬਾਰੇ ਹਾਲ ਜਾਣਿਆ।
ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਬਿਮਾਰ ਹੋ ਗਏ ਸਨ। ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਨੇ ਮੁੱਖ ਮੰਤਰੀ ਮਾਨ ਦੇ ਸਿਹਤ ਬੁਲੇਟਿਨ ਵਿੱਚ ਕਿਹਾ ਕਿ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਬਲੱਡ ਪ੍ਰੈਸ਼ਰ ਦੇ ਮਾਪਦੰਡਾਂ ਵਿੱਚ ਸੁਧਾਰ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਅਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ 5 ਸਤੰਬਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















