Punjab : 10 ਦਿਨਾਂ ਦੇ ਵਿਦੇਸ਼ ਦੌਰੇ ਤੋਂ ਬਾਅਦ ਪੰਜਾਬ ਪਰਤੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 10 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਦੇ ਵਿਦੇਸ਼ ਦੌਰੇ ‘ਤੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਾਪਾਨ ਅਤੇ ਉੱਤਰੀ ਕੋਰੀਆ ਦੇ ਦਸ ਦਿਨਾਂ ਦੇ ਦੌਰੇ ਤੋਂ ਬਾਅਦ ਵਾਪਸ ਪੰਜਾਬ ਆ ਗਏ ਹਨ। ਉਨ੍ਹਾਂ ਵੱਲੋਂ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ‘ਚ ਨਿਵੇਸ਼ ਸੰਬੰਧੀ ਜਾਪਾਨ ਅਤੇ ਦੱਖਣੀ ਕੋਰੀਆ ਦੀਆਂ ਨਾਮੀ ਕੰਪਨੀਆਂ ਨਾਲ਼ ਲਗਾਤਾਰ ਬੈਠਕਾਂ ਤੋਂ ਬਾਅਦ ਅਹਿਮ ਵੇਰਵੇ ਸਾਂਝੇ ਕੀਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਦੌਰੇ ਦਾ ਉਦੇਸ਼ ਪੰਜਾਬ ਵਿੱਚ ਨਿਵੇਸ਼ ਵਧਾਉਣਾ ਹੈ। ਉਨ੍ਹਾਂ ਦੇ ਨਾਲ ਪੰਜਾਬ ਦੇ ਉਦਯੋਗਪਤੀ ਸੰਜੀਵ ਗੁਪਤਾ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਨਿਵੇਸ਼ ਪ੍ਰਮੋਸ਼ਨ ਨਾਲ ਸਬੰਧਤ ਸੀਨੀਅਰ ਅਧਿਕਾਰੀ ਵੀ ਗਏ ਸਨ। ਸਰਕਾਰ ਅਗਲੇ ਸਾਲ ਮਾਰਚ ਵਿੱਚ ਪ੍ਰਗਤੀਸ਼ੀਲ ਪੰਜਾਬ ਵਪਾਰ ਸੰਮੇਲਨ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵਿੱਚ ਨਿਵੇਸ਼ ਕਰਨ ਲਈ ਕੰਪਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























