Punjab : ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ; ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ “ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿੱਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫ਼ਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸ ਹਾਲਤ ਵਿੱਚ ਨਹੀਂ ਹੈ ਕਿ ਉਹ ਬੀਜ ਖਰੀਦ ਸਕੇ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ ਜਾਵੇਗਾ। ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ ‘ਤੇ ਖੜ੍ਹਾ ਕਰਨ ਅਤੇ ਉਨ੍ਹਾਂ ਦੇ ਖੇਤਾਂ ਵਿੱਚ ਨਵੀਂ ਜ਼ਿੰਦਗੀ ਬੀਜਣ ਦਾ ਇੱਕ ਛੋਟਾ ਜਿਹਾ ਉਪਰਾਲਾ ਕਰਨ ਦੀ ਕੋਸ਼ਿਸ ਕਰ ਰਹੇ ਹਾਂ। ਇਸ ਔਖੀ ਘੜੀ ‘ਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























