Punjab CM ਮਾਨ ਨੇ ਲੋਹੜੀ ਦੇ ਤਿਓਹਾਰ ਦੀਆਂ ਦਿੱਤੀਆਂ ਮੁਬਾਰਕਾਂ
- ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕੀਤੀ ਅਰਦਾਸ
ਚੰਡੀਗੜ੍ਹ : ਅੱਜ ਪੰਜਾਬ ਸਮੇਤ ਪੂਰੇ ਦੇਸ਼ ‘ਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ “ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/