Punjab CM ਦੀ ਦਿੱਲੀ ਰਿਹਾਇਸ਼ ‘ਤੇ ਚੋਣ ਕਮਿਸ਼ਨ ਵੱਲੋਂ ਰੇਡ
ਨਵੀ ਦਿੱਲੀ, 30 ਜਨਵਰੀ : 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਧਾਨੀ ‘ਚ ਸਿਆਸਤ ਗਰਮਾ ਗਈ ਹੈ। ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਛਾਪੇਮਾਰੀ ਦੀ ਖਬਰ ਸਾਹਮਣੇ ਆਈ ਹੈ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਕਮਿਸ਼ਨ ਦੀ ਟੀਮ ਤਲਾਸ਼ੀ ਲਈ ਕਪੂਰਥਲਾ ਹਾਊਸ ਪਹੁੰਚ ਗਈ ਹੈ।
ਇਸ ਦੇ ਨਾਲ ਹੀ ‘ਆਪ’ ਦੇ ਇਲਜ਼ਾਮ ‘ਤੇ ਚੋਣ ਕਮਿਸ਼ਨ ਨੇ ਕਿਹਾ ਕਿ ਅਸੀਂ ਕੋਈ ਛਾਪੇਮਾਰੀ ਨਹੀਂ ਕੀਤੀ। ਦੱਸ ਦਈਏ ਕਿ ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ। ਟੀਮ ਨੂੰ ਫਿਲਹਾਲ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਓਧਰ, ਦਿੱਲੀ ਸੀਐਮ ਨੇ ਸੋਸ਼ਲ ਮੀਡੀਆ ਅਕਾਂਊਂਟ ਤੇ ਲਿਖਿਆ ਕਿ “ਦਿੱਲੀ ਪੁਲਿਸ ਛਾਪਾ ਮਾਰਨ ਲਈ ਦਿੱਲੀ ‘ਚ ਭਗਵੰਤ ਮਾਨ ਦੇ ਘਰ ਪਹੁੰਚ ਗਈ ਹੈ।ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਉਹ ਦਿਖਾਈ ਨਹੀਂ ਦੇ ਰਿਹਾ। ਸਗੋਂ ਕਿਸੇ ਚੁਣੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚਦੇ ਹਨ। ਵਾਹ ਭਾਜਪਾ! 5 ਨੂੰ ਦਿੱਲੀ ਵਾਲੇ ਦੇਣਗੇ ਜਵਾਬ!”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/