Punjab: ਹੜ੍ਹ ਪ੍ਰਭਾਵਿਤ ਲੋਕਾਂ ਦਾ ਦਰਦ ਸੁਣ ਕੇ ਮੁੱਖ ਮੰਤਰੀ ਮਾਨ ਹੋਏ ਭਾਵੁਕ
– ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਫਿਰੋਜ਼ਪੁਰ, 2 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਦੀਆਂ ਫਸਲਾਂ ਅਤੇ ਘਰਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਲੋਕਾਂ ਦਾ ਦਰਦ ਸੁਣ ਕੇ ਮੁੱਖ ਮੰਤਰੀ ਖੁਦ ਭਾਵੁਕ ਹੋ ਗਏ।

ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਤੋਂ ਆਪਣੇ 60 ਹਜ਼ਾਰ ਕਰੋੜ ਰੁਪਏ ਮੰਗੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਸੀਂ ਕੇਂਦਰ ਤੋਂ ਭੀਖ ਨਹੀਂ ਮੰਗ ਰਹੇ, ਸਗੋਂ ਆਪਣੇ ਹੱਕ ਮੰਗ ਰਹੇ ਹਾਂ। ਉਨ੍ਹਾਂ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਨਾਲ ਫੋਨ ਤੇ ਗਲਬਾਤ ਵੀ ਹੋਈ ਹੈ। ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਰਣਜੀਤ ਸਿੰਘ ਸਾਗਰ ਡੈਮ, ਪੋਂਗ ਅਤੇ ਭਾਖੜਾ ਡੈਮ ਸੁਰੱਖਿਅਤ ਹਨ। ਜੇਕਰ ਉੱਪਰੋਂ ਪਾਣੀ ਨਾ ਆਇਆ ਤਾਂ ਸਥਿਤੀ ਸੁਧਰ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























