Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
ਚੰਡੀਗੜ੍ਹ, 20 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਓਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਦੀਵਾਲੀ ਦੇ ਤਿਓਹਾਰ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ “ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।”

ਦੱਸ ਦਈਏ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੋਦੀ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ ਕਿ “ਮੇਰੇ ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਰੌਸ਼ਨੀ ਦਾ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਨੂੰ ਖੁਸ਼ਹਾਲੀ, ਤਰੱਕੀ ਅਤੇ ਸਦਭਾਵਨਾ ਨਾਲ ਰੌਸ਼ਨ ਕਰੇ, ਇਹੀ ਮੇਰੀ ਕਾਮਨਾ ਹੈ।”
ਹੋਰ ਖਬਰਾਂ (Morning News) ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























