Punjab: CM ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
– ਪੰਜਾਬੀਆਂ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ ਬੇਨਤੀ

ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਅੱਜ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ।

ਇਸ ਸੰਬੰਧੀ ਸੀਐਮ ਮਾਨ ਨੇ ਟਵੀਟ ਕਰ ਕੇ ਕਿਹਾ ਕਿ ” ਅੱਜ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀਆਂ ਕੀਤੀਆਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਅਤੇ ਗੁਰੂ ਚਰਨਾਂ ‘ਚ ਹਾਜ਼ਰੀ ਭਰਕੇ ਮਨ ਨੂੰ ਬਹੁਤ ਸਕੂਨ ਮਿਲਿਆ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























