Punjab CM ਭਗਵੰਤ ਮਾਨ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਕ੍ਰਿਕਟ ਖਿਡਾਰਨਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਅਤੇ ਉਨ੍ਹਾਂ ਦੇ ਕੋਚਿੰਗ ਸਟਾਫ਼ ਨੂੰ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਸਟੇਡੀਅਮ ਵਿੱਚ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਦੇ ਨਾਮ ‘ਤੇ ਬਣੇ ਸਟੈਂਡ ਦਾ ਵੀ ਉਦਘਾਟਨ ਕੀਤਾ।

ਦੱਸ ਦਈਏ ਕਿ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਦੂਜਾ ਟੀ-20 ਮੈਚ ਨਿਊ ਚੰਡੀਗੜ੍ਹ ਦੇ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਸਟੇਡੀਅਮ ਵਿੱਚ ਪਹੁੰਚ ਗਈਆਂ ਹਨ, ਅਤੇ ਦਰਸ਼ਕ ਮੈਚ ਦੇਖਣ ਲਈ ਪੂਰੀ ਉਤਸ਼ਾਹ ਨਾਲ ਸਟੇਡੀਅਮ ਪੁੱਜ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























