• Latest
  • Trending
Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

1 hour ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

3 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

51 minutes ago
Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

55 minutes ago
National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

60 minutes ago
Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

13 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

13 hours ago
ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

14 hours ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

14 hours ago
Hindi News
English News
Sunday, September 27, 2026
No Result
View All Result
23 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

September 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Punjab

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

– ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਪ੍ਰਸਤਾਵਿਤ ਸੋਧਾਂ ਦੀ ਕੀਤੀ ਜਾਵੇਗੀ ਪੜਚੋਲ
– ਸਾਡੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਲਈ ਮਜ਼ਬੂਤ ਕਾਨੂੰਨ ਬਣਾਉਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਅੱਜ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਅਤੇ ਇਸ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ ‘ਤੇ ਆਪਣੇ ਘੇਰੇ ਵਿੱਚ ਲੈਂਦੀਆਂ ਹਨ।

ਸੂਬਾ ਸਰਕਾਰ ਵੱਲੋਂ ਬਣਾਈ ਇਸ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ (ਰਿਟਾਇਰਡ) ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਇੱਕ ਮਜ਼ਬੂਤ ਕਾਨੂੰਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਬਾਰੇ ਸੋਚਣ ਵਾਲੇ ਕਿਸੇ ਵੀ ਵਿਅਕਤੀ ਲਈ ਪ੍ਰਭਾਵਸ਼ਾਲੀ ਰੋਕ ਵਜੋਂ ਕੰਮ ਕਰੇਗਾ। ਅਤੀਤ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਪੂਰੀ ਤਰ੍ਹਾਂ ਸੁਰੱਖਿਅਤ ਰਹੇ।”

ਮੁੱਖ ਮੰਤਰੀ ਨੇ ਕਿਹਾ, “ਮੈਂ ਪਰਮਾਤਮਾ ਦਾ ਧੰਨਵਾਦੀ ਹਾਂ ਕਿ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਲਈ ਸਮਰਪਿਤ ਕਾਨੂੰਨ ਲਿਆਉਣ ਦਾ ਮੌਕਾ ਮਿਲਿਆ। ਇਹ ਬਿੱਲ ਕਾਨੂੰਨੀ ਮਾਹਰਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ, ਜਿਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਇਸ ਵਿੱਚ ਕੋਈ ਅਜਿਹੀਆਂ ਚੋਰ-ਮੋਰੀਆਂ ਨਾ ਰਹਿ ਜਾਣ, ਜੋ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰ ਸਕਣ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡਾ ਯਤਨ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨ ਵਿਆਪਕ, ਪੁਖ਼ਤਾ ਅਤੇ ਸਮੇਂ ਦੀ ਕਸੌਟੀ ‘ਤੇ ਖ਼ਰਾ ਉੱਤਰਨ ਦੇ ਯੋਗ ਹੋਵੇ। ਕੋਈ ਵੀ ਵਿਅਕਤੀ ਬੇਅਦਬੀ ਦੇ ਕਾਰੇ ਦੀ ਜਵਾਬਦੇਹੀ ਤੋਂ ਬਚਣ ਲਈ ਕਿਸੇ ਕਾਨੂੰਨੀ ਚੋਰ-ਮੋਰੀ ਦਾ ਫ਼ਾਇਦਾ ਨਾ ਚੁੱਕ ਸਕੇ। ਕਾਨੂੰਨ ਦੇ ਹਰ ਪਹਿਲੂ ਦੀ ਬਹੁਤ ਧਿਆਨ ਨਾਲ ਪੜਚੋਲ ਕਰਨ ਦੀ ਲੋੜ ਹੈ ਤਾਂ ਜੋ ਇਸ ਦਾ ਮਨੋਰਥ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਾਪਤ ਕੀਤਾ ਜਾ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੱਤ-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਕਾਨੂੰਨ ਦੇ ਹਰ ਪਹਿਲੂ ਦੀ ਪੜਚੋਲ ਕਰਦੇ ਹੋਏ ਸੂਬਾ ਸਰਕਾਰ ਨੂੰ ਬਹੁਮੁੱਲੀ ਰਹਿਨੁਮਾਈ ਪ੍ਰਦਾਨ ਕਰੇਗੀ। ਪ੍ਰਸਤਾਵਿਤ ਸੋਧਾਂ ‘ਤੇ ਵਿਆਪਕ ਤੌਰ ‘ਤੇ ਚਰਚਾ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ, “ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਕਾਨੂੰਨ ਬੇਅਦਬੀ ਦੇ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰੇ। ਇਸ ਦੇ ਨਾਲ ਹੀ ਪ੍ਰਸਤਾਵਿਤ ਸੋਧਾਂ ਨੂੰ ਪੂਰੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਸੰਵਿਧਾਨਕ ਤੇ ਕਾਨੂੰਨੀ ਸਿਧਾਂਤਾਂ ਅਨੁਸਾਰ ਅੱਗੇ ਵਧਾਇਆ ਜਾਵੇਗਾ।”

ਉਨ੍ਹਾਂ ਕਿਹਾ, “ਮਕਸਦ ਸਾਫ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਪੂਰੀ ਤਰ੍ਹਾਂ ਬਰਕਰਾਰ ਰਹੇ ਅਤੇ ਕਾਨੂੰਨ ਆਪਣੇ ਮਨੋਰਥ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰੇ। ਮੈਨੂੰ ਉਮੀਦ ਹੈ ਕਿ ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਨਤੀਜੇ ਦੇਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

by Ranjit Singh
September 27, 2026
0

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਆਮ ਲੋਕਾਂ ਦੀਆਂ ਬੈਂਕਿੰਗ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 27, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 27...

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
September 27, 2026
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

by Ranjit Singh
September 27, 2026
0

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 'ਚ ਵਾਧਾ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ (ECI)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

by Ranjit Singh
September 27, 2026
0

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਆਮ ਲੋਕਾਂ ਦੀਆਂ ਬੈਂਕਿੰਗ...

Most Popular

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 