Punjab : ਮੁੱਖ ਮੰਤਰੀ ਮਾਨ ਨੇ ਮੋਹਾਲੀ ਫੈਕਟਰੀ ਧਮਾਕੇ ਮਾਮਲੇ ‘ਤੇ ਜਤਾਇਆ ਦੁੱਖ
“ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ”- CM ਮਾਨ

ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ): ਮੋਹਾਲੀ (Punjab) ਦੇ ਇੰਡਸਟਰੀਅਲ ਏਰੀਆ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। 3 ਲੋਕ ਜ਼ਖਮੀ ਹਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਤਕ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਆਸਿਫ ਖਾਨ ਅਤੇ ਦੇਵੇਂਦਰ ਕੁਮਾਰ ਵਜੋਂ ਹੋਈ ਹੈ। ਦੋਵੇਂ ਲਗਭਗ 25 ਸਾਲ ਦੇ ਸਨ। ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ
ਉਨ੍ਹਾਂ ਕਿਹਾ ਕਿ “ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ ‘ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























