Punjab : ਮਾਨ ਸਰਕਾਰ ਦੀ ਨਿਵੇਕਲੀ ਪਹਿਲ; ਹੁਣ ਸਕੂਲਾਂ ‘ਚ ਬੱਚਿਆਂ ਨੂੰ ਪੜਾਇਆ ਜਾਵੇਗਾ ਨਸ਼ਾ ਮੁਕਤ ਪੰਜਾਬ Curriculum
– ਮੁੱਖ ਮੰਤਰੀ ਮਾਨ ਨੇ ਫਾਜ਼ਿਲਕਾ ਦੇ ਅਰਨੀਵਾਲਾ ਤੋਂ ਨਸ਼ਾ ਵਿਰੋਧੀ ਸਿਲੇਬਸ ਦੀ ਕਰਵਾਈ ਸ਼ੁਰੂਆਤ
– ਬੱਚਿਆਂ ਨੂੰ ਸਕੂਲੀ ਪੜਾਈ ਦੌਰਾਨ ਹੀ ਨਸ਼ੇ ਪ੍ਰਤੀ ਕੀਤਾ ਜਾਵੇਗਾ ਜਾਗਰੂਕ
– ਨੌਵੀਂ ਤੋਂ ਬਾਰਵੀਂ ਤੱਕ ਦੇ 8 ਲੱਖ ਵਿਦਿਆਰਥੀ ਪੜ੍ਹਨਗੇ ਨਸ਼ਾ ਵਿਰੋਧੀ ਜਾਗਰੂਕਤਾ ਪਾਠਕ੍ਰਮ

ਫਾਜ਼ਿਲਕਾ : ਹੁਣ ਪੰਜਾਬ (Punjab) ਦੇ ਸਕੂਲਾਂ ਵਿੱਚ ਨਸ਼ਾ ਮੁਕਤੀ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਵੇਗੀ। ਸੂਬੇ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਤ ਤੋਂ ਬਚਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਪਾਠਕ੍ਰਮ ਪੜ੍ਹਾਇਆ ਜਾਵੇਗਾ। ਸੂਬੇ ਭਰ ਦੇ ਸਕੂਲਾਂ ਵਿੱਚ ਨੌਵੀਂ ਤੋਂ 12 ਵੀਂ ਜਮਾਤ ਤੱਕ ਪੜ੍ਹਦੇ 8 ਲੱਖ ਵਿਦਿਆਰਥੀਆਂ ਦੇ ਸਕੂਲੀ ਸਿਲੇਬਸ ਦੇ ਪਾਠਕ੍ਰਮ ‘ਚ ਨਿਵੇਕਲਾ ਨਸ਼ਿਆਂ ਵਿਰੁੱਧ ਜਾਗਰੂਕਤਾ ਵਿਸ਼ਾ ਸ਼ਾਮਲ ਕੀਤਾ ਗਿਆ ਹੈ, ਜਿਸਨੂੰ 6500 ਸਿਖਲਾਈ ਪ੍ਰਾਪਤ ਅਧਿਆਪਕ ਗਿਆਨ ਤੇ ਹੁਨਰ ਨਾਲ ਪੜ੍ਹਾਉਣਗੇ।

ਇਸ ਨਿਵੇਕਲੀ ਪਹਿਲ ਦੀ ਸ਼ੁਰੂਆਤ ਅੱਜ ਫਾਜ਼ਿਲਕਾ (Punjab) ਦੇ ਅਰਨੀਵਾਲਾ ਤੋਂ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਰਵਾਈ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਸਕੂਲੀ ਪਾਠਕ੍ਰਮ ਵਿੱਚ ਨਸ਼ਾ ਮੁਕਤੀ ਵਿਸ਼ੇ ਨੂੰ ਸ਼ਾਮਲ ਕੀਤਾ ਹੈ। ਇਸ ਦੇ ਤਹਿਤ ਹਰ 15 ਦਿਨਾਂ ਵਿੱਚ 35 ਮਿੰਟ ਦੀ ਕਲਾਸ ਰਾਹੀਂ, ਬੱਚਿਆਂ ਨੂੰ ਵੀਡੀਓ, ਕੁਇਜ਼ ਅਤੇ ਖੇਡਾਂ ਰਾਹੀਂ ਸਿਖਾਇਆ ਜਾਵੇਗਾ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਕਿਉਂ ਅਤੇ ਕਿਵੇਂ ਦੂਰ ਰਹਿਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























