• Latest
  • Trending
Punjab: ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Punjab: ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

11 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

46 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

December 26, 2025
in ਸਿਆਸੀ, ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Punjab

Punjab: ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 26 ਦਸੰਬਰ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਪੰਜਾਬ (Punjab) ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਸਮੇਤ ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੀਆਂ ਫੋਟੋਆਂ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਗਈਆਂ।

Punjab
Punjab

ਇਸ ਮੌਕੇ ਉਨ੍ਹਾਂ ਨੇ ਐਕਸ ਅਕਾਊਂਟ ‘ਤੇ ਲਿਖਿਆ ਕਿ, “ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ।

ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।”

ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ (Punjab) ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।

ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ (Punjab) ਨੇ ਕਿਹਾ ਕਿ ਇਹ ਮਹਾਨ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਬਹੁਤ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਾਵਨ ਅਸਥਾਨ ‘ਤੇ ਮੱਥਾ ਟੇਕਣ ਲਈ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ।

ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ (Punjab) ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਜ਼ਮੀਰ ਦੀ ਆਵਾਜ਼ ਅਨੁਸਾਰ ਧਰਮ ਅਪਨਾਉਣ ਦੇ ਮਨੁੱਖੀ ਹੱਕ ਦੀ ਰਾਖੀ ਲਈ ਕੀਤੀ ਗਈ ਲਾਸਾਨੀ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਮਿਸਾਲ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਸ ਕੁਰਬਾਨੀ ਨੂੰ ‘ਨਿੱਕੀਆ ਜਿੰਦਾਂ’ ਦੇ ‘ਵੱਡੇ ਸਾਕੇ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਇਸ ਸਾਕੇ ਨੂੰ ਵਾਪਰਿਆਂ ਭਾਵੇਂ ਤਿੰਨ ਸਦੀਆਂ ਤੋਂ ਵਧੇਰੇ ਅਰਸਾ ਬੀਤ ਗਿਆ ਹੈ, ਪਰ ਸਮੁੱਚੇ ਸਿੱਖ ਜਗਤ ਵੱਲੋਂ ਇਸ ਦੀ ਪੀੜ ਅੱਜ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ (Punjab) ਨੇ ਕਿਹਾ ਕਿ ਉਨ੍ਹਾਂ ਨੇ ਪਰਮਾਤਮਾ ਅੱਗੇ ਪੰਜਾਬ ਦੀ ਚੜ੍ਹਦੀ ਕਲਾ, ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਕਰਨ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਅਕਾਲ ਪੁਰਖ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ।

ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ (Punjab) ਨੇ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਸਭਾ ਮੌਕੇ ਸੰਗਤ ਲਈ ਇੰਤਜ਼ਾਮ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫਰਜ਼ ਬਣਦਾ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੀ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ (Punjab) ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਵੰਬਰ ਮਹੀਨੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਸਿੱਖਾਂ ਦੇ ਤਖ਼ਤ ਸਾਹਿਬਾਨ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਫੈਸਲੇ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਨੂੰ ਵੀਰ ਬਾਲ ਦਿਵਸ ਦਾ ਨਾਮ ਦੇਣ ਬਾਰੇ ਉੱਠੇ ਵਿਵਾਦ ’ਤੇ ਮੁੱਖ ਮੰਤਰੀ (Punjab) ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜਦੋਂ ਇਹ ਨਾਮ ਰੱਖਣ ਦਾ ਫੈਸਲਾ ਲਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਬਕਾਇਦਾ ਟਵੀਟ ਕਰਕੇ ਇਸ ਦਾ ਸਮਰਥਨ ਕੀਤਾ ਸੀ ਪਰ ਸੰਗਤ ਦੇ ਰੋਹ ਹੁਣ ਕਾਰਨ ਇਸ ਤੋਂ ਪਾਸਾ ਵੱਟਿਆ ਜਾ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਸਾਹਿਬਜ਼ਾਦੀਆਂ ਦੀ ਲਾਸਾਨੀ ਕੁਰਬਾਨੀ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕਿਸੇ ਦਿਵਸ ਨਾਲ ਜੋੜਿਆ ਜਾ ਸਕਦਾ ਹੈ। ਅਕਾਲੀ ਦਲ ਦਾ ਬਿਆਨਬਾਜ਼ੀ ਤੋਂ ਮੁੱਕਰਨਾ ਸਿੱਧ ਕਰਦਾ ਹੈ ਕਿ ਇਹ ਪਾਰਟੀ ਧਰਮ ਜਾਂ ਵਿਰਸੇ ਪ੍ਰਤੀ ਸੰਜੀਦਾ ਨਹੀਂ ਹੈ।”
ਇਸ ਤੋਂ ਬਾਅਦ ਮੁੱਖ ਮੰਤਰੀ (Punjab) ਨੇ ਰਸਤੇ ਵਿੱਚ ਰੁਕ ਕੇ ਚਾਹ ਦਾ ਲੰਗਰ ਛਕਿਆ ਅਤੇ ਸੰਗਤ ਨਾਲ ਗੱਲਬਾਤ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 24-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 