Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ
ਨਵੀਂ ਦਿੱਲੀ, 5 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਛੇ ਸੰਸਦ ਮੈਂਬਰਾਂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਹਾ, “ਮੈਂ ਰਾਸ਼ਟਰਪਤੀ ਨੂੰ ਕਿਹਾ ਕਿ ਪੂਰੀ ਪਾਰਟੀ ਦੋ ਤਿਹਾਈ ਬਹੁਮਤ ਨਾਲ ਕਿਸੇ ਹੋਰ ਪਾਰਟੀ ਵਿੱਚ ਰਲੇਵਾਂ ਕਰ ਸਕਦੀ ਹੈ; ਜੇਕਰ ਇੱਕ ਸਦਨ ਦੇ ਸਿਰਫ਼ ਛੇ ਜਾਂ ਸੱਤ ਮੈਂਬਰ ਅਜਿਹਾ ਕਹਿੰਦੇ ਹਨ ਤਾਂ ਇਹ ਮਨਮਾਨੀ ਵਾਲਾ ਫੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”
ਪ੍ਰੈਸ ਕਾਨਫਰੰਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਇਕਾਂ ਸਮੇਤ ਦਿੱਲੀ ‘ਚ ਸਥਿਤ ਕਪੂਰਥਲਾ ਹਾਊਸ ਪਹੁੰਚ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣੇ ਵਿਧਾਇਕਾਂ ਨਾਲ ਅਗਲੀ ਰਣਨੀਤੀ ਬਣਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























