Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਸੰਜੀਵ ਅਰੋੜਾ ਦੀ ਇਤਿਹਾਸਿਕ ਜਿੱਤ ‘ਤੇ CM ਮਾਨ ਦਾ ਵੱਡਾ ਬਿਆਨ

ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ‘ਆਪ’ ਵਰਕਰ ਜਸ਼ਨ ਮਨਾ ਰਹੇ ਹਨ ਅਤੇ ਹੁਣ ਰੋਡ ਸ਼ੋਅ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ “ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























