Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ
ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਣਗੇ। ਇਸ ਦੌਰਾਨ ਉਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈ ਸਕਦੇ ਹਨ।
ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਮੌਕੇ ‘ਤੇ ਹਲਕੇ ਲਈ ਕੁਝ ਵਿਕਾਸ ਪ੍ਰੋਜੈਕਟਾਂ ਜਾਂ ਲੋਕ ਭਲਾਈ ਨਾਲ ਜੁੜੇ ਐਲਾਨ ਵੀ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਪ੍ਰਬੰਧ ਪੂਰੇ ਕਰ ਲਏ ਗਏ ਹਨ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕਾਂ, ਪਾਰਟੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























