Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ
ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਖੇਡ ਕ੍ਰਾਂਤੀ ਤਹਿਤ ਅੱਜ 87 ਐਥਲੀਟਾਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕਰਨਗੇ। ਇਸ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਐਥਲੀਟਾਂ ਅਤੇ ਪੁਰਸਕਾਰ ਜੇਤੂਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੀ ਵੰਡੀਆਂ ਜਾਣਗੀਆਂ।
ਭਾਰਤੀ ਹਾਕੀ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਪੰਜਾਬੀ ਖਿਡਾਰੀਆਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਜ਼ਾਰਾਂ ਐਥਲੀਟਾਂ ਨੂੰ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਉਤਸ਼ਾਹਿਤ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















