Punjab: ਜਲੰਧਰ ਵਾਸੀਆਂ ਨੂੰ ਅੱਜ ਮਿਲੇਗੀ ਵੱਡੀ ਸੌਗਾਤ
– CM ਮਾਨ ਤੇ ਅਰਵਿੰਦ ਕੇਜਰੀਵਾਲ ਕਰਨਗੇ ਉਦਘਾਟਨ

ਜਲੰਧਰ, 11 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮਾਨ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੇ ਇਤਿਹਾਸਕ ਬਰਲਟਨ ਪਾਰਕ ਵਿਖੇ ਇੱਕ ਮੈਗਾ ਸਪੋਰਟਸ ਹੱਬ ਦਾ ਉਦਘਾਟਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਦਾਜ਼ਨ 77 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰੋਜੈਕਟ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਸਪੋਰਟਸ ਹੱਬ ਨਾ ਸਿਰਫ਼ ਸਥਾਨਕ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖਲਾਈ ਅਤੇ ਸਰੋਤ ਪ੍ਰਦਾਨ ਕਰੇਗਾ ਬਲਕਿ ਪੰਜਾਬ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਨਕਸ਼ੇ ‘ਤੇ ਮਜ਼ਬੂਤੀ ਨਾਲ ਸਥਾਪਿਤ ਵੀ ਕਰੇਗਾ। ਪੰਜਾਬ ਸਰਕਾਰ ਵੱਲੋਂ ਕੀਤੀ ਇਹ ਪਹਿਲ ਨੌਜਵਾਨਾਂ ਨੂੰ ਨਾ ਸਿਰਫ਼ ਖੇਡਾਂ ਵਿੱਚ ਕਰੀਅਰ ਬਣਾਉਣ ਦਾ ਮੌਕਾ ਪ੍ਰਦਾਨ ਕਰੇਗੀ, ਸਗੋਂ ਖੇਡਾਂ ਰਾਹੀਂ ਉਨ੍ਹਾਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਟੀਮ ਵਰਕ ਵਰਗੇ ਜੀਵਨ ਮੁੱਲ ਵੀ ਸਿਖਾਏਗੀ। ਇਸ ਦੇ ਨਾਲ ਹੀ, ਇਹ ਹੱਬ ਖੇਡ ਸਮਾਗਮਾਂ, ਟੂਰਨਾਮੈਂਟਾਂ ਅਤੇ ਸਿਖਲਾਈ ਕੈਂਪਾਂ ਲਈ ਇੱਕ ਪ੍ਰਮੁੱਖ ਕੇਂਦਰ ਵੀ ਬਣ ਜਾਵੇਗਾ।
ਸਪੋਰਟਸ ਹੱਬ ’ਚ ਮਿਲਣਗੀਆਂ ਇਹ ਸਹੂਲਤਾਂ :
-ਕ੍ਰਿਕਟ ਸਟੇਡੀਅਮ
-ਐਸਟ੍ਰੋਟਰਫ ਹਾਕੀ ਗਰਾਊਂਡ
-7 ਸਾਈਡ ਫੁੱਟਬਾਲ ਗਰਾਊਂਡ
-ਵਾਲੀਬਾਲ, ਬਾਸਕਟਬਾਲ, ਜੂਡੋ ਅਤੇ ਯੋਗਾ ਹਾਲ
-ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ
-ਸਕੇਟਿੰਗ ਰਿੰਕ, ਸਾਈਕਲ ਟ੍ਰੈਕ, ਜੌਗਿੰਗ ਟ੍ਰੈਕ, ਜਿਮਨਾਸਟਿਕ ਸਹੂਲਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















