Punjab CM ਭਗਵੰਤ ਮਾਨ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM) ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕਿਹਾ ਕਿ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ ਹੈ। ਹੁਣ ਸਾਨੂੰ ਮੁੜ ਵਸੇਬੇ ’ਤੇ ਕੰਮ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 20 ਅਕਤੂਬਰ ਨੂੰ ਦੀਵਾਲੀ ਹੈ। ਅਸੀਂ 15 ਅਕਤੂਬਰ ਤੱਕ ਲੋਕਾਂ ਨੂੰ ਫਸਲਾਂ, ਪਸ਼ੂਆਂ ਅਤੇ ਹੋਰ ਚੀਜ਼ਾਂ ਦੇ ਨੁਕਸਾਨ ਲਈ ਮੁਆਵਜੇ ਦੇ ਚੈੱਕ ਦੇਣੇ ਸ਼ੁਰੂ ਕਰ ਦੇਵਾਂਗੇ।

ਮੁੱਖ ਮੰਤਰੀ ਮਾਨ (Punjab CM) ਨੇ ਕਿਹਾ ਕਿ “ਫ਼ਸਲਾਂ ਬਹੁਤ ਜ਼ਿਆਦਾ ਨੁਕਸਾਨਿਆ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜੇਕਰ ਪ੍ਰਤੀ ਏਕੜ 26 ਤੋਂ 33 ਪ੍ਰਤੀਸ਼ਤ ਨੁਕਸਾਨ ਹੁੰਦਾ ਸੀ ਤਾਂ 2,000 ਰੁਪਏ ਦਿੱਤੇ ਜਾਂਦੇ ਸਨ, ਜਿਸ ਨੂੰ ਅਸੀਂ 10 ਹਜ਼ਾਰ ਰੁਪਏ ਕਰ ਰਹੇ ਹਾਂ। 33 ਤੋਂ 75 ਪ੍ਰਤੀਸ਼ਤ ਨੁਕਸਾਨ ਲਈ, ਰਕਮ 6,800 ਰੁਪਏ ਹੁੰਦੀ ਸੀ ਹੁਣ, ਇਹ ਰਕਮ ਵਧਾ ਕੇ 10,000 ਰੁਪਏ ਕੀਤੀ ਜਾ ਰਹੀ ਹੈ। 75 ਤੋਂ 100 ਪ੍ਰਤੀਸ਼ਤ ਨੁਕਸਾਨ ਲਈ, ਰਕਮ 20,000 ਰੁਪਏ ਪ੍ਰਤੀ ਏਕੜ ਦੇ ਰਹੇ ਹਾਂ। ਇਸ ਵਿੱਚ SDRF ਲਈ 6,800 ਰੁਪਏ ਸ਼ਾਮਲ ਹਨ। ਮੈਂ ਇਸ ਮਾਮਲੇ ਸਬੰਧੀ ਕੱਲ੍ਹ ਗ੍ਰਹਿ ਮੰਤਰੀ ਨੂੰ ਮਿਲ ਰਿਹਾ ਹਾਂ।
ਉਨ੍ਹਾਂ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰਵਾਈ ਜਾ ਰਹੀ ਹੈ। ਕਿਸਾਨਾਂ ਨੂੰ ਰੇਤ ਕੱਢਣ ਲਈ ਪ੍ਰਤੀ ਏਕੜ 7,200 ਰੁਪਏ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਘਰਾਂ ਦੇ ਨੁਕਸਾਨ ਲਈ 100 ਫ਼ੀਸਦੀ ਨੁਕਸਾਨ ਲਈ 1 ਲੱਖ, 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਘੱਟ ਨੁਕਸਾਨੇ ਘਰਾਂ ਲਈ 6500 ਰੁਪਏ ਦੀ ਥਾਂ ‘ਤੇ 35,100 ਰੁਪਏ ਦਿੱਤੇ ਜਾਣਗੇ। ਕੁਝ ਜ਼ਮੀਨ ਰੁੜ ਗਈ ਹੈ, ਅਤੇ ਇਸ ਲਈ ਮੁਆਵਜੇ ਵਜੋਂ 18,800 ਰੁਪਏ ਦਿੱਤੇ ਜਾਣਗੇ। ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੇਮ ਖੇਤਰਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 4.5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























