Punjab: 8ਵੀਂ ਜਮਾਤ ‘ਚੋਂ ਟਾਪ ਕਰਨ ਵਾਲੀਆਂ ਬੱਚੀਆਂ ਨੂੰ ਮਿਲਣਗੇ CM ਮਾਨ
ਚੰਡੀਗੜ੍ਹ, 12 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 8ਵੀਂ ਜਮਾਤ ‘ਚੋਂ ਟਾਪ ਕਰਨ ਵਾਲੀਆਂ ਬੱਚੀਆਂ ਨਾਲ ਅੱਜ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਇਸ ਵਾਰ ਐਲਾਨੇ ਗਏ 8ਵੀਂ ਜਮਾਤ ਜਮਾਤ ਦੇ ਨਤੀਜਿਆਂ ‘ਚੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ ਅਤੇ ਤਿੰਨੋਂ ਸਿਖਰ ਦੇ ਸਥਾਨ ਪ੍ਰਾਪਤ ਕੀਤੇ ਹਨ।
ਫਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਤਮੰਨਾ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਮਿਡਲ ਕਲਾਸ (8ਵੀਂ ਜਮਾਤ) ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ 600 ਵਿਚੋਂ 600 ਅੰਕ ਹਾਸਲ ਕਰਕੇ ਅੱਵਲ ਰਹੀ ਹੈ। ਸਰਕਾਰੀ ਮਿਡਲ ਸਕੂਲ, ਅਕਵਾਸ (ਸੰਗਰੂਰ) ਦੀ ਵਿਦਿਆਰਥਣ ਜਪਨੀਤ ਕੌਰ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 600 ਵਿੱਚੋਂ 598 (99.67 ਫੀਸਦੀ) ਅੰਕ ਪ੍ਰਾਪਤ ਕੀਤੇ ਅਤੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੇ ਕੌਮੀ ਪੱਧਰ ਉੱਤੇ ਖੇਡਾਂ ਵਿੱਚ ਵੀ ਮੱਲਾਂ ਮਾਰੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























