Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ
ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਸ੍ਰੀਗੰਗਾਨਗਰ ਰੋਡ ਬਾਈਪਾਸ ਸਥਿਤ ਸ਼ਾਂਤੀ ਐਨਕਲੇਵ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕਰਨਗੇ।
ਇਹ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਯੋਜਨਾ ਤਹਿਤ ਪਹਿਲੀ ਕਿਸ਼ਤ 1 ਜੁਲਾਈ 2026 ਅਤੇ ਦੂਜੀ ਕਿਸ਼ਤ 1 ਅਕਤੂਬਰ 2026 ਨੂੰ ਜਾਰੀ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਵੱਲੋਂ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ।























