Punjab: CM ਮਾਨ ਅੱਜ ਤੋਂ ਮਹਾਰਾਸ਼ਟਰ ਦੇ ਦੌਰੇ ‘ਤੇ
ਚੰਡੀਗੜ੍ਹ, 3 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅੱਜ ਤੋਂ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਤੋਂ ਸਾਂਝੀ ਕੀਤੀ ਗਈ ਹੈ। ਅੱਜ ਉਹ ਮੁੰਬਈ ਵਿਖੇ ਮਹਾਰਾਸ਼ਟਰ ਦੇ ਸਨਅਤਕਾਰਾਂ ਨਾਲ ਪੰਜਾਬ ਵਿਚ ਨਿਵੇਸ਼ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਨਗੇ।

ਇਸ ਮੀਟਿੰਗ ਰਾਹੀਂ ਇਨਵੈਸਟ ਪੰਜਾਬ ਪ੍ਰੋਗਰਾਮ ਤਹਿਤ ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਆਪਣੀ ਮਹਾਰਾਸ਼ਟਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























