Punjab: CM ਮਾਨ ਅੱਜ ਮਾਨਸਾ ਦੇ ਦੌਰੇ ‘ਤੇ, ਨਵੀਂ ITI ਦਾ ਵੀ ਰੱਖਣਗੇ ਨੀਂਹ ਪੱਥਰ
– ਇੱਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ
ਮਾਨਸਾ, 24 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਹੋਣਗੇ। ਜਿੱਥੇ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਲੋਕਾਂ ਨੂੰ ਨਵੀਆਂ ਸਹੂਲਤਾਂ ਦੀ ਸੌਗਾਤ ਦੇਣਗੇ।
ਦੱਸ ਦਈਏ ਕਿ ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਸਾਹਨੇਵਾਲ ’ਚ ITI ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਉਹ ਝੁਨੀਰ ‘ਚ ਬਾਬਾ ਧਿਆਨ ਦਾਸ ਦੇ ਡੇਰੇ ਦੇ ਨੇੜੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਮੰਤਰੀ, ਐਮ ਐਲ ਏ ਅਤੇ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























