Punjab CM ਮਾਨ ਨੇ ਖਿਦਰਾਣੇ ਦੀ ਢਾਬ ਵਿਖੇ ਹੋਈ ਜੰਗ ਦੇ ਸਮੂਹ ਸ਼ਹੀਦਾਂ ਨੂੰ ਕੀਤਾ ਪ੍ਰਣਾਮ
ਚੰਡੀਗੜ੍ਹ,14 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਖਿਦਰਾਣੇ ਦੀ ਢਾਬ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਜੰਗ ‘ਚ ਜੂਝਣ ਵਾਲੇ ਸ਼ਹੀਦ ਨੂੰ ਸਿਜਦਾ ਕੀਤਾ ਹੈ ਉਨ੍ਹਾਂ ਟਵੀਟ ਕੀਤਾ ਕਿ “ਜੋੜ ਮੇਲਾ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਖਿਦਰਾਣੇ ਦੀ ਢਾਬ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਜੰਗ ‘ਚ ਜੂਝਣ ਵਾਲੇ ਸਮੂਹ ਸ਼ਹੀਦਾਂ ਨੂੰ ਦਿਲੋਂ ਸਤਿਕਾਰ। ਉਹਨਾਂ ਵੱਲੋਂ ਦਿੱਤੀ ਸ਼ਹਾਦਤ, ਸਾਨੂੰ ਧਰਮ ਅਤੇ ਸੱਚ ਦੇ ਮਾਰਗ ‘ਤੇ ਚੱਲਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਅੱਜ ਜੋੜ ਮੇਲਾ ਮਾਘੀ ਮੌਕੇ ਦੂਰੋਂ ਨੇੜਿਓਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਸਮੂਹ ਸੰਗਤਾਂ ਦੇ ਨਾਲ ਗੁਰੂ ਚਰਨਾਂ ‘ਚ ਪ੍ਰਣਾਮ।”
ਦੱਸ ਦਈਏ ਕਿ ਅੱਜ ਵੱਡੀ ਗਿਣਤੀ ‘ਚ ਲੋਕ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੌਕੇ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/