Punjab ਸਰਕਾਰ ਵੱਲੋਂ ਅੱਜ ਧੂਰੀ ਦੇ ਪਿੰਡਾਂ ਨੂੰ ਮਿਲੇਗਾ ਵਿਕਾਸ ਦਾ ਵੱਡਾ ਤੋਹਫਾ
– CM ਮਾਨ ਪੰਚਾਇਤਾਂ ਨੂੰ ਵੰਡਣਗੇ ਕਰੋੜਾਂ ਦੇ ਚੈੱਕ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਪੰਜਾਬ ਸਰਕਾਰ ਵੱਲੋਂ ਅੱਜ ਧੂਰੀ ਦੇ ਪਿੰਡਾਂ ਨੂੰ ਵਿਕਾਸ ਦਾ ਵੱਡਾ ਤੋਹਫਾ ਮਿਲੇਗਾ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਹੋਣਗੇ ਅਤੇ ਉੱਥੋਂ ਦੇ ਲੋਕਾਂ ਨੂੰ ਵਿਕਾਸ ਦਾ ਤੋਹਫ਼ਾ ਦੇਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਸੌਂਪਣਗੇ । ਸੀਐਮ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਮਿਸ਼ਨ ਤਹਿਤ ₹25.89 ਕਰੋੜ ਦੇ ਚੈੱਕ ਵੰਡੇ ਜਾਣਗੇ। ਪੰਚਾਇਤਾਂ ਨੂੰ ਦਿੱਤੇ ਜਾਣ ਵਾਲੇ ਫੰਡਾਂ ਨਾਲ ਪਿੰਡਾਂ ਦੀਆਂ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰਿਆਂ ਵਰਗੀਆਂ ਸਹੂਲਤਾਂ ਦੀ ਸ਼ੁਰੂਆਤ ਹੋਵੇਗੀ। ਮੁੱਖ ਮੰਤਰੀ ਵੱਲੋਂ 314 ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























