Punjab CM ਭਗਵੰਤ ਮਾਨ ਅੱਜ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 27 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਹੋਣਗੇ। ਸਾਹਮਣੇ ਆਈ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਰਾਸ਼ਟਰਪਤੀ ਮੁਰਮੂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।
ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਸਰਕਾਰ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਇੱਕ ਵਿਸ਼ਾਲ ਸਮਾਰੋਹ ਕਰਨ ਦੀ ਯੋਜਨਾ ਬਣਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਧਾਰਮਿਕ ਆਗੂਆਂ ਅਤੇ ਰਾਜਨੀਤਿਕ ਆਗੂਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ।ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਗਈ ਸੀ। 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।
ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























