Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਭਲਕੇ ਇਸ ਜਿਲ੍ਹੇ ਦਾ ਕਰਨਗੇ ਦੌਰਾ
– ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 4 ਸਿਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਗੁਰਦਾਸਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਨੁਕਸਾਨ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਲੈਣਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੁਲਤਾਨਪੁਰ ਲੋਧੀ ਦੇ ਦੌਰੇ ‘ਤੇ ਹਨ। ਉਹ ਇਥੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮਿਲਣਗੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਸਿਹਤ ਵਿਗੜਨ ਕਾਰਨ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਨਹੀਂ ਆ ਸਕੇ। ਉਨ੍ਹਾਂ ਦੀ ਥਾਂ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਅਰਵਿੰਦ ਕੇਜਰੀਵਾਲ ਦੇ ਨਾਲ ਮੌਜੂਦ ਹਨ। ਦੌਰੇ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੌਰਾਨ ਕੇਜਰੀਵਾਲ ਵੱਲੋਂ ਸਰਕਾਰ ਵੱਲੋਂ ਚੱਲ ਰਹੇ ਰਾਹਤ ਤੇ ਬਚਾਅ ਕੰਮਾਂ ਦੀ ਵੀ ਨਿਗਰਾਨੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























