Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ
– ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਨਗੇ ਅਤੇ ਸਮੱਸਿਆਵਾਂ ਤੇ ਮੰਗਾਂ ਸੁਣਨਗੇ
ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਜਿੰਦਵੜੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨਗੇ।
ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਵੱਲੋਂ ਆਪਣੇ ਮਸਲੇ ਮੁੱਖ ਮੰਤਰੀ ਦੇ ਸਾਹਮਣੇ ਰੱਖੇ ਜਾਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























