Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ
– ਨਾਲ ਕੇਜਰੀਵਾਲ ਵੀ ਰਹਿਣਗੇ ਮੌਜੂਦ
– ਈਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਮਿਲਣ ਜਾਣਗੇ
ਚੰਡੀਗੜ੍ਹ, 23 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ਵਿੱਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੁਆਰਾ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ।
ਦੱਸ ਦਈਏ ਕਿ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ED ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਏਜੰਸੀ ਨੇ ਸ਼ੁਰੂ ਵਿੱਚ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ, ਜਿਸ ਤੋਂ ਬਾਅਦ ਦੋ ਦਿਨਾਂ ਦਾ ਵਾਧੂ ਰਿਮਾਂਡ ਦਿੱਤਾ ਗਿਆ। ਪੁੱਛਗਿੱਛ ਪੂਰੀ ਹੋਣ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























