Punjab: ਮਾਣਹਾਨੀ ਮਾਮਲੇ ‘ਚ CM ਮਾਨ ਦੀ ਅਦਾਲਤ ‘ਚ ਪਈ ਪੇਸ਼ੀ
– CM ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼
– ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ
ਮਾਨਸਾ, 20 ਮਈ: ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਬੁੱਧਵਾਰ ਨੂੰ ਮਾਨਸਾ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਏ। ਉਨ੍ਹਾਂ ਦੀ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਦੋਹਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ ਅਗਲੀ ਤਰੀਕ ਦੇ ਦਿੱਤੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਦੱਸ ਦਈਏ ਕਿ ਇਹ ਮਾਣਹਾਨੀ ਦਾ ਕੇਸ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਦਾਇਰ ਕੀਤਾ ਹੋਇਆ ਹੈ। ਨਾਜ਼ਰ ਸਿੰਘ ਮਾਨਸ਼ਾਹੀਆ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਮਾਨਸਾ ਤੋਂ ਵਿਧਾਇਕ ਚੁਣੇ ਗਏ ਸਨ। ਕਾਂਗਰਸ ਸਰਕਾਰ ਬਣਨ ਤੋਂ ਬਾਅਦ, ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਦੋਂ ਉਹ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ ਤਾਂ ਭਗਵੰਤ ਮਾਨ ਨੇ ਨਾਜ਼ਰ ਸਿੰਘ ਮਾਨਸ਼ਾਹੀਆ ‘ਤੇ ਦੋਸ਼ ਲਾਏ ਸਨ ਕਿ ਉਹ ਚੇਅਰਮੈਨ ਦਾ ਅਹੁਦਾ ਅਤੇ ਕਰੋੜਾਂ ਰੁਪਏ ਲੈ ਕੇ ਕਾਂਗਰਸ ‘ਚ ਸ਼ਾਮਿਲ ਹੋਏ ਹਨ।
ਇਨ੍ਹਾਂ ਦੋਸ਼ਾਂ ਤੋਂ ਬਾਅਦ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮਾਨਸਾ ਦੀ ਇੱਕ ਅਦਾਲਤ ਵਿੱਚ ਭਗਵੰਤ ਮਾਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂ ਤਾਂ ਭਗਵੰਤ ਮਾਨ ਦੋਸ਼ ਸਾਬਿਤ ਕਰਨ ਲਈ ਸਬੂਤ ਦੇਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















