Punjab : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਬਦਲੇ ਸਮੇਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
– ਪੜ੍ਹੋ ਕੀ ਕਿਹਾ
ਚੰਡੀਗੜ੍ਹ, 13 ਜਨਵਰੀ 2026 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਦੇ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਅੱਜ ਬਦਲਾਅ ਕੀਤਾ ਗਿਆ। ਅਕਾਲ ਤਖ਼ਤ ਸਕੱਤਰੇਤ ਨੇ ਇਸ ਸਬੰਧ ਵਿੱਚ ਇੱਕ ਬਿਆਨ ਜਾਰੀ ਕੀਤਾ। ਇਸ ਵਿੱਚ ਕਿਹਾ ਗਿਆ ਕਿ ਮਿਤੀ 15 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।

ਹੁਣ ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਉਨ੍ਹਾਂ ਕਿਹਾ ਕਿ “ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਸਮਾਂ ਬਦਲਣ ਸੰਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ, ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ” ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸੀਐਮ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























