Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ
ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਘੁੰਮਣ ਨੇ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਪੋਸਟ ਵਿੱਚ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ, ਝੂਠਾ ਕਰਾਰ ਦਿੱਤਾ ਹੈ।
27 ਅਕਤੂਬਰ ਨੂੰ ਜਾਰੀ ਨੋਟਿਸ ਮੁਤਾਬਕ, ਮਜੀਠੀਆ ਨੇ 26 ਅਕਤੂਬਰ ਨੂੰ ਆਪਣੇ ‘ਐਕਸ’ ਖਾਤੇ ’ਤੇ ਇਕ ਪੋਸਟ ਸਾਂਝੀ ਕੀਤੀ ਸੀ। ਇਸ ਵਿੱਚ ਘੁੰਮਣ ਦਾ ਨਾਂ ਲੈਂਦਿਆਂ ਉਨ੍ਹਾਂ ਨੂੰ ਕਥਿਤ ਨਸ਼ਾ ਤਸਕਰੀ ਨੈੱਟਵਰਕ ਅਤੇ ਨਸ਼ਾ ਛੁਡਾਊ ਕੇਂਦਰਾਂ ਨਾਲ ਜੁੜੇ ਮਾਮਲਿਆਂ ਨਾਲ ਜੋੜਿਆ ਗਿਆ ਸੀ। ਨੋਟਿਸ ਰਾਹੀਂ ਘੁੰਮਣ ਨੇ ਮਜੀਠੀਆ ਨੂੰ 24 ਘੰਟਿਆਂ ਦੇ ਅੰਦਰ ਵਿਵਾਦਿਤ ਪੋਸਟ ਹਟਾਉਣ, ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਅਜਿਹੇ ਦੋਸ਼ ਨਾ ਲਗਾਉਣ ਸਬੰਧੀ ਲਿਖਤੀ ਭਰੋਸਾ ਦੇਣ ਲਈ ਕਿਹਾ ਹੈ।
ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਮਜੀਠੀਆ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੇ ਨਾਲ-ਨਾਲ ਮਾਣਹਾਨੀ ਲਈ ਹਰਜਾਨੇ ਦਾ ਮੁਕੱਦਮਾ ਵੀ ਦਾਇਰ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























