Punjab: CM ਮਾਨ ਵੱਲੋਂ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ
ਚੰਡੀਗੜ੍ਹ, 7 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਹੁਣ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਿਹਾ ਹੈ। ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 30 ਪ੍ਰਿੰਸੀਪਲ ਸਿੰਗਾਪੁਰ ਜਾ ਕੇ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਲੈਣਗੇ। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦੇਣ ਦੇ ਹਿੱਸੇ ਵੱਜੋਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਦੇਸ਼ਾਂ ‘ਚ ਇਸ ਤੋਂ ਪਹਿਲਾਂ ਵੀ ਸੱਤ ਬੈਚ ਭੇਜੇ ਜਾ ਚੁੱਕੇ ਹਨ, ਹੁਣ ਇਹ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















