Punjab : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਦੀ ਮੌਤ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਜਿਸ ਚ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਸੀਐਮ ਮਾਨ ਨੇ ਟਵੀਟ ਕਰ ਕਿਹਾ ਕਿ “ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ,ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ,ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























