Punjab ਸੀਐਮ ਅੱਜ ਬੋਰਡ ਕਲਾਸਾਂ ਦੇ ਟਾਪਰਾਂ ਨੂੰ ਕਰਨਗੇ ਸਨਮਾਨਿਤ
– ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ

ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਮਹੀਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਇਸ ਸਾਲ ਦਸਵੀਂ ਜਮਾਤ ਦਾ ਨਤੀਜਾ 95.60% ਰਿਹਾ ਹੈ, ਜਦੋਂ ਕਿ ਬਾਰ੍ਹਵੀਂ ਜਮਾਤ ਦਾ ਨਤੀਜਾ 91% ਰਿਹਾ ਹੈ। ਨਤੀਜਿਆਂ ‘ਚ ਧੀਆਂ ਪਹਿਲੇ ਤਿੰਨ ਸਥਾਨਾਂ ‘ਤੇ ਰਹੀਆਂ। ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਟਾਪਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਸੈਕਟਰ-35 ਵਿੱਚ ਹੋਣ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਸਾਰੇ ਟਾਪਰਾਂ ਨਾਲ ਮੁਲਾਕਾਤ ਵੀ ਕੀਤੀ ਸੀ ਅਤੇ ਉਨ੍ਹਾਂ ਨਾਲ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲਬਾਤ ਕੀਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਆ ਸੀ। ਹੁਣ ਸਰਕਾਰ ਨੇ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਹੁਣ ਸਾਰੇ ਜ਼ਿਲ੍ਹਿਆਂ ਦੇ ਟਾਪਰਾਂ ਨੂੰ ਡੀਸੀ ਅਤੇ ਐਸਐਸਪੀ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਤਾਂ ਜੋ ਉਹ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























