Punjab CM ਮਾਨ ਭਲਕੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ ਟੀਮ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਭਲਕੇ ਸਵੇਰੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ ਟੀਮ ਨਾਲ ਮੁਲਾਕਾਤ ਕਰਨਗੇ। ਇਸ ਪੰਜਾਬ ਪੁਲਿਸ ਦੀ ਬਹਾਦਰ ਪੀ.ਸੀ.ਆਰ. ਟੀਮ ਨੇ 11 ਲੋਕਾਂ ਦੀ ਜਾਨ ਬਚਾਈ ਸੀ। ਮੁੱਖ ਮੰਤਰੀ (Punjab CM) ਭਗਵੰਤ ਮਾਨ ਕੱਲ੍ਹ ਇਹਨਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਹਨਾਂ ਦੇ ਜਜ਼ਬੇ ਨੂੰ ਸਨਮਾਨਿਤ ਕਰਨਗੇ।

ਦੱਸ ਦਈਏ ਕਿ ਬੀਤੇ ਕੱਲ੍ਹ ਸਰਹਿੰਦ ਨਹਿਰ ਵਿੱਚ ਇਕ ਕਾਰ ਡਿੱਗ ਗਈ ਸੀ। ਕਾਰ ਵਿਚ 5 ਬੱਚਿਆਂ ਸਮੇਤ ਕੁੱਲ 11 ਲੋਕ ਸਵਾਰ ਸਨ। ਬਠਿੰਡਾ ਪੁਲਸ ਦੀ ਪੀ. ਸੀ. ਆਰ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਸਰਹਿੰਦ ਨਹਿਰ ‘ਚ ਡਿੱਗੀ ਕਾਰ ‘ਚੋਂ 11 ਲੋਕਾਂ ਦੀ ਜਾਨ ਬਚਾ ਕੇ ਵੀਰਤਾ ਅਤੇ ਬਹਾਦਰੀ ਦੀ ਉੱਚੀ ਮਿਸਾਲ ਪੇਸ਼ ਕੀਤੀ ਸੀ। ਇਸ ਬਹਾਦਰ ਪੀਸੀਆਰ ਟੀਮ ਨੂੰ ਪੰਜਾਬ ਡੀ. ਜੀ. ਪੀ. ਕਮਾਂਡੇਸ਼ਨ ਡਿਸਕ ਦੇ ਨਾਲ-ਨਾਲ 25,000 ਰੁਪਏ ਨਕਦ ਇਨਾਮ ਨਾਲ ਅੱਜ ਸਨਮਾਨਿਤ ਵੀ ਕੀਤਾ ਗਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























