PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (24 ਮਾਰਚ) ਬਾਅਦ ਦੁਪਹਿਰ 4 ਵਜੇ ਚਾਹ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
ਰਾਜਪਾਲ ਦੇ ਸੱਦੇ ‘ਤੇ, ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਕੁਝ ਬਿੱਲਾਂ, ਕੁਝ ਨਿਯੁਕਤੀਆਂ ਅਤੇ ਰਾਜ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਚੱਲ ਰਹੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤੇ ਜਾ ਰਹੇ ਬਿਲਾਂ ਤੋਂ ਇਲਾਵਾ ਕਿਸਾਨਾਂ ਦੇ ਮਸਲਿਆਂ ਬਾਰੇ ਵੀ ਚਰਚਾ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/